ਪੀਟੀਸੀ ਪੰਜਾਬੀ ਫ਼ਿਲਮ ਅਵਾਰਡ ਸਮਾਰੋਹ 2020 : ਵਿੰਦੂ ਦਾਰਾ ਸਿੰਘ ਵੀ ਅਵਾਰਡ ਸਮਾਰੋਹ ਨੂੰ ਲੈ ਕੇ ਪੱਬਾਂ ਭਾਰ

ਪੀਟੀਸੀ ਪੰਜਾਬੀ ਵੱਲੋਂ ਆਨਲਾਈਨ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 ਕਰਵਾਇਆ ਜਾ ਰਿਹਾ ਹੈ ।ਇਸ ਅਵਾਰਡ ਸਮਾਰੋਹ ਦੌਰਾਨ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ । ਇਸ ਲਈ ਵੱਖ ਵੱਖ ਕੈਟਾਗਿਰੀ ਦੇ ਤਹਿਤ ਨੌਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ । ਇਸ ਅਵਾਰਡ ਸਮਾਰੋਹ ਦੀ ਪੰਜਾਬੀ ਸੈਲੀਬ੍ਰੇਟੀਜ਼ ਵੀ ਸ਼ਲਾਘਾ ਕਰ ਰਹੇ ਨੇ । ਵਿੰਦੂ ਦਾਰਾ ਸਿੰਘ ਨੇ ਵੀ ਪੀਟੀਸੀ ਪੰਜਾਬੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ ।

https://www.instagram.com/p/CBdcwKFBSdV/

ਇਸ ਵਾਰ ਅਵਾਰਡ ਸਮਾਰੋਹ ‘ਚ ਉਹੀ ਸਵੈਗ ਹੋਵੇਗਾ ਅਤੇ ਫੁਲ ਐਂਟਰਟੇਨਮੈਂਟ ਵੀ ਹੋਵੇਗਾ ਪਰ ਅੰਦਾਜ਼ ਕੁਝ ਵੱਖਰਾ ਹੋਣ ਜਾ ਰਿਹਾ ਹੈ ਕਿਉਂਕਿ ਇਸ ਵਾਰ ਇਹ ਅਵਾਰਡ ਸਮਾਰੋਹ ਆਨਲਾਈਨ ਹੋਵੇਗਾ ਅਤੇ ਘਰ ਬੈਠਿਆਂ ਹੀ ਤੁਹਾਡਾ ਫੁਲ ਮਨੋਰੰਜਨ ਹੋਵੇਗਾ ।ਆਪਣੇ ਪਸੰਦ ਦੇ ਅਦਾਕਾਰ, ਅਦਾਕਾਰਾ, ਡਾਇਰੈਕਟਰ ਨੂੰ ਤੁਸੀ ਵੋਟ ਕਰਕੇ ਜਿਤਵਾ ਸਕਦੇ ਹੋ ।

https://www.instagram.com/p/CBQOJZLhVx2/

ਪੀਟੀਸੀ ਪੰਜਾਬੀ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਪੀਟੀਸੀ ਪਹਿਲਾ ਚੈਨਲ ਬਣ ਚੁੱਕਿਆ ਹੈ ਜੋ ਆਨਲਾਈਨ ਅਵਾਰਡ ਸਮਾਰੋਹ ਕਰਵਾ ਕੇ ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰਾਂ ਨੂੰ ਸਨਮਾਨਿਤ ਕਰੇਗਾ ।ਪੰਜਾਬੀ ਸੈਲੀਬ੍ਰੇਟੀਜ਼ ਵੱਲੋਂ ਇਸ ਆਨਲਾਈਨ ਅਵਾਰਡ ਸਮਾਰੋਹ ਦੀ ਸ਼ਲਾਘਾ ਕੀਤੀ ਜਾ ਰਹੀ ਹੈ ।ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰੋ ਆਪਣੀ ਪਸੰਦ ਦੀ ਅਦਾਕਾਰ, ਅਦਾਕਾਰਾ, ਡਾਇਰੈਕਟਰ  ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।

https://wp.ptcpunjabi.co.in/voting/

ਤੁਹਾਨੂੰ ਦੱਸ ਦਿੰਦੇ ਹਾਂ ਇਸ ਅਵਾਰਡ ਸਮਰੋਹ ਦੌਰਾਨ ਪੀਟੀਸੀ ਨੈੱਟਵਰਕ ਆਪਣੇ ਦਰਸ਼ਕਾਂ ਅਤੇ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲਈ ਨੌਮੀਨੇਟ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਘਰ ਬੈਠੇ ਹਰ ਇੱਕ ਨੂੰ ਇੱਕ ਪਲੇਟਫਾਰਮ ’ਤੇ ਇੱਕਠਾ ਕਰੇਗਾ ।