ਅਦਾਕਾਰ ਹੌਬੀ ਧਾਲੀਵਾਲ ਵੀ ਆਏ ਕੋਰੋਨਾ ਵਾਇਰਸ ਦੀ ਲਪੇਟ ’ਚ, ਜ਼ੋਰਾ ਰੰਧਾਵਾ ਨੇ ਸਿਹਤਯਾਬੀ ਦੀ ਕੀਤੀ ਦੁਆ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੇਸ ਹਰ ਦਿਨ ਵੱਧਦੇ ਹੀ ਜਾ ਰਹੇ ਹਨ । ਸੂਬੇ ਦਾ ਹਰ ਜ਼ਿਲ੍ਹਾ ਇਸ ਤੋਂ ਪ੍ਰਭਾਵਿਤ ਹੈ । ਇੱਕ ਵੈੱਬਸਾਈਟ ਦੀ ਖ਼ਬਰ ਮੁਤਾਬਿਕ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਵੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ । ਖ਼ਬਰਾਂ ਦੀ ਮੰਨੀਏ ਤਾਂ ਉਹਨਾਂ ਦਾ ਟੈਸਟ ਪੋਜ਼ਟਿਵ ਆਇਆ ਹੈ । ਜਿਸ ਤੋਂ ਬਾਅਦ ਉਹਨਾਂ ਨੂੰ ਇਲਾਜ਼ ਲਈ ਲੁਧਿਆਣਾ ਦੇ ਕਿਸੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।

https://www.instagram.com/p/B2Wy_ifnRJ5/

ਇਸ ਸਭ ਦੇ ਚਲਦੇ ਗਾਇਕ ਜ਼ੋਰਾ ਰੰਧਾਵਾ ਨੇ ਵੀ ਆਪਣੇ ਇੰਸਟਾਗ੍ਰਾਮ ਤੇ ਹੌਬੀ ਧਾਲੀਵਾਲ ਦੀ ਇੱਕ ਤਸਵੀਰ ਸਾਂਝੀ ਕਰਕੇ ਉਹਨਾਂ ਦੀ ਸਿਹਤਯਾਬੀ ਦੀ ਦੁਆ ਮੰਗੀ ਹੈ । ਇਸ ਖ਼ਬਰ ਨਾਲ ਹੌਬੀ ਧਾਲੀਵਾਲ ਦੇ ਪ੍ਰਸ਼ੰਸਕਾਂ ਨੂੰ ਕਾਫੀ ਧੱਕਾ ਲੱਗਾ ਹੈ । ਉਹਨਾਂ ਦੇ ਪ੍ਰਸ਼ੰਸਕ ਵੀ ਹੌਬੀ ਧਾਲੀਵਾਲ ਦੇ ਛੇਤੀ ਠੀਕ ਹੋਣ ਦੀ ਦੁਆ ਕਰ ਰਹੇ ਹਨ ।

https://www.instagram.com/p/CDkplIphggf/?igshid=1rw77j1p0h4in

ਹੌਬੀ ਧਾਲੀਵਾਲ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ । ਉਹਨਾਂ ਨੇ ਆਪਣੀ ਅਦਾਕਾਰੀ ਨਾਲ ਪੰਜਾਬੀ ਇੰਡਸਟਰੀ ਵਿੱਚ ਵੱਖਰੀ ਪਹਿਚਾਣ ਬਣਾਈ ਹੈ ।

https://www.instagram.com/p/B0sp2Y9p_S5/