ਦਿਲਜੀਤ ਦੋਸਾਂਝ ਨਾਲ ਪੰਗੇ ਲੈਣੋਂ ਨਹੀਂ ਟਲ ਰਹੀ ਕੰਗਨਾ ਰਨੌਤ, ਟਵਿੱਟਰ ’ਤੇ ਇੱਕ ਵਾਰ ਫਿਰ ਭਿੜੇ ਕੰਗਨਾ ਤੇ ਦਿਲਜੀਤ

ਕੰਗਨਾ ਅਤੇ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਟਵਿੱਟਰ ਤੇ ਆਹਮੋ ਸਾਹਮਣੇ ਹੋਏ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਦਿਲਜੀਤ ਕੁਝ ਦਿਨਾਂ ਤੋਂ ਟਵਿੱਟਰ ਤੇ ਸ਼ਾਂਤ ਸਨ । ਪਰ ਕੰਗਨਾ ਨੇ ਇੱਕ ਵਾਰ ਫਿਰ ਦਿਲਜੀਤ ਤੇ ਪ੍ਰਿਯੰਕਾ ਚੋਪੜਾ ਨਾਲ ਪੰਗਾ ਲੈਂਦੇ ਹੋਏ ਸ਼ੁੱਕਰਵਾਰ ਨੂੰ ਟਵੀਟ ਕੀਤਾ ਸੀ । ਜਿਸ ਤੋਂ ਬਾਅਦ ਦਿਲਜੀਤ ਨੇ ਕੰਗਨਾ ਨੂੰ ਆਪਣੇ ਅੰਦਾਜ਼ ਵਿਚ ਜਵਾਬ ਦਿੱਤਾ ਤੇ ਕੰਗਨਾ ਦੀ ਬੋਲਤੀ ਬੰਦ ਕਰ ਦਿੱਤੀ।

ਹੋਰ ਪੜ੍ਹੋ :

ਇਸ ਟਵੀਟ ਰਾਹੀਂ ਦਿਲਜੀਤ ਦੁਸਾਂਝ ਨੇ ਵੀ ਟਵਿੱਟਰ ‘ਤੇ ਆਪਣੇ ਦਿਨ ਭਰ ਦੇ ਸ਼ੈਡਿਊਲ ਦਾ ਖੁਲਾਸਾ ਕੀਤਾ। ਉਹ ਵੀ ਇੱਕ ਮਜ਼ੇਦਾਰ ਅੰਦਾਜ਼ ‘ਚ। ਕੰਗਨਾ ਦੇ ਟਵੀਟ ਦੀ ਗੱਲ ਕੀਤੀ ਜਾਵੇ ਤਾਂ ਉਸ ਨੇ ਲਿਖਿਆ ਸੀ “ਸਮੱਸਿਆ ਸਿਰਫ ਉਨ੍ਹਾਂ ਲੋਕਾਂ ਦੀ ਨਹੀਂ ਹੈ ਬਲਕਿ ਹਰ ਉਹ ਇਨਸਾਨ ਇਸ ਲਈ ਜ਼ਿੰਮੇਵਾਰ ਹੈ, ਜੋ ਕਿਸਾਨਾਂ ਲਈ ਬਣਾਏ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ। ਉਨ੍ਹਾਂ ਨੂੰ ਪਤਾ ਹੈ ਕਿ ਇਹ ਕਾਨੂੰਨ ਕਿੰਨੇ ਅਹਿਮ ਹਨ, ਪਰ ਫਿਰ ਵੀ ਉਹ ਕਿਸਾਨਾਂ ਨੂੰ ਭੜਕਾਉਣ ਦੇ ਕੰਮ ਵਿੱਚ ਲੱਗੇ ਹੋਏ ਹਨ।

ਹਿੰਸਾ ਭੜਕਾ ਰਹੇ ਹਨ ਅਤੇ ਭਾਰਤ ਬੰਦ ਦਾ ਪ੍ਰਚਾਰ ਕਰ ਰਹੇ ਹਨ।” ਕੰਗਨਾ ਰਣੌਤ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ ਦਿਲਜੀਤ ਦੋਸਾਂਝ ਅਤੇ ਪ੍ਰਿਯੰਕਾ ਚੋਪੜਾ ਵਰਗੇ ਲੋਕ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਅੰਦੋਲਨ ਲਈ ਲਾਮਬੱਧ ਕਰ ਰਹੇ ਹਨ। ਭਾਰਤ ਦਾ ਖੱਬਾ ਮੀਡੀਆ ਵੀ ਅਜਿਹੇ ਲੋਕਾਂ ਨੂੰ ਉਤਸ਼ਾਹ ਅਤੇ ਸਨਮਾਨ ਦੇਵੇਗਾ। ਇੰਨਾ ਹੀ ਨਹੀਂ, ਕੰਗਨਾ ਨੇ ਇਸ ‘ਤੇ ਵੀ ਹਮਲਾ ਬੋਲਿਆ ਕਿ ਕਿਵੇਂ ਕੁਝ ਲੋਕਾਂ ਨੇ ਇੰਟਰਨੈੱਟ ‘ਤੇ ਬਹਿਸ ਦੌਰਾਨ ਦਿਲਜੀਤ ਨੂੰ ਜੇਤੂ ਐਲਾਨਣ ਕਰਨ ਦੀ ਕੋਸ਼ਿਸ਼ ਕੀਤੀ।