ਕਪਿਲ ਸ਼ਰਮਾ ਨੇ ਦਿੱਤੀ ‘ਮਿੰਦੋ ਤਸੀਲਦਾਰਨੀ’ ਦੀ ਸਾਰੀ ਸਟਾਰ ਕਾਸਟ ਨੂੰ ਵਧਾਈ, ਦੇਖੋ ਵੀਡੀਓ

ਕਰਮਜੀਤ ਅਨਮੋਲ ਦੀ ਆਉਣ ਵਾਲੀ ਫ਼ਿਲਮ ਮਿੰਦੋ ਤਸੀਲਦਾਰਨੀ ਜਿਸ ਨੂੰ ਲੈ ਕੇ ਪ੍ਰਸ਼ੰਸਕਾਂ ਦੇ ਨਾਲ ਪੰਜਾਬੀ ਸਿਤਾਰੇ ਵੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਹਾਲ ਹੀ ‘ਚ ਕਪਿਲ ਸ਼ਰਮਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ‘ਚ ਉਹ ਕਵਿਤਾ ਕੌਸ਼ਿਕ ਤੇ ਕਰਮਜੀਤ ਅਨਮੋਲ ਨੂੰ ਮਿੰਦੋ ਤਸੀਲਦਾਰਨੀ ਫ਼ਿਲਮ ਦੇ ਲਈ ਵਧਾਈ ਦਿੰਦੇ ਹੋਏ ਨਜ਼ਰ ਆ ਰਹੇ ਹਨ।

View this post on Instagram

 

Thank you so much partner ❤️? your love and wishes mean the world to me @kapilsharma #mindotaseeldarni #28thjune

A post shared by Kavita (@ikavitakaushik) on

ਹੋਰ ਵੇਖੋ:ਹਾਸਿਆਂ ਦੀਆਂ ਰਜਿਸਟਰੀਆਂ ਦੇ ਨਾਲ ਭਰਪੂਰ ‘ਮਿੰਦੋ ਤਸੀਲਦਾਰਨੀ’ ਦਾ ਸ਼ਾਨਦਾਰ ਟਰੇਲਰ ਹੋਇਆ ਰਿਲੀਜ਼

ਕਮੇਡੀ ਤੇ ਫੈਮਿਲੀ ਡਰਾਮੇ ਵਾਲੀ ਫ਼ਿਲਮ ‘ਚ ਮੁੱਖ ਕਿਰਦਾਰ ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਰਾਜਵੀਰ ਜਵੰਦਾ ਤੇ ਈਸ਼ਾ ਰਿਖੀ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਅਵਤਾਰ ਸਿੰਘ ਵੱਲੋਂ ਡਾਇਰੈਕਟ ਕੀਤਾ ਗਿਆ ਹੈ ਤੇ ਕਹਾਣੀ ਖ਼ੁਦ ਅਵਤਾਰ ਸਿੰਘ ਨੇ ਹੀ ਲਿਖੀ ਹੈ। ਪੰਜਾਬ ਦੇ ਪਿੰਡਾਂ ਦੀ ਮਹਿਕ ਤੇ ਹਾਸਿਆਂ ਦੇ ਰੰਗਾਂ ਨਾਲ ਰੰਗੀ ਇਹ ਫ਼ਿਲਮ 28 ਜੂਨ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਕਰਮਜੀਤ ਅਨਮੋਲ ਤੇ ਰੰਜੀਵ ਸਿੰਗਲਾ ਨੇ ਪ੍ਰੋਡਿਊਸ ਕੀਤਾ ਹੈ।