ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ ।ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ ।ਇਸ ਸ਼ਬਦ ‘ਚ ਗੁਰੂ ਦੇ ਨਾਮ ਦੀ ਮਹਿਮਾ ਕੀਤੀ ਗਈ ਹੈ । ਪਰ ਜਿਸ ਨੂੰ ਉਹ ਚਾਹੁੰਦਾ ਹੈ ਉਸ ਪ੍ਰਾਣੀ ਨਾਲ ਉਹ ਆਪਣੇ ਨਾਲ ਮਿਲਾ ਲੈਂਦਾ ਹੈ ।

bhai jagtar singh

ਜਿਸ ਜੀਵ ‘ਤੇ ਉਸ ਦੀ ਕਿਰਪਾ ਹੁੰਦੀ ਹੈ ਉਸ ਨੂੰ ਆਪਣੇ ਨਾਲ ਜੋੜ ਕੇ ਨਾਮ ਦੀ ਜੋਤੀ ਉਸ ਜੀਵ ਦੇ ਅੰਦਰ ਜਲਾ ਦਿੰਦਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਹੋਰ ਪੜ੍ਹੋ : ਅੱਜ ਹੈ ਰਾਹੁਲ ਰਾਏ ਦਾ ਜਨਮ ਦਿਨ, ਜਨਮ ਦਿਨ ’ਤੇ ਜਾਣੋਂ ਕਿਸ ਤਰ੍ਹਾਂ ਟੁੱਟਿਆ ਸੀ ਪਤਨੀ ਨਾਲੋਂ ਰਿਸ਼ਤਾ

bhai jagtar singh

ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਸ਼ਬਦ ਗੁਰਬਾਣੀ ਦਾ ਲਾਭ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।ਪੀਟੀਸੀ ਪੰਜਾਬੀ ‘ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ ।

jagtar singh

ਜਿਸ ਨਾਲ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਗੁਰੂ ਘਰ ਅਤੇ ਗੁਰਬਾਣੀ ਨਾਲ ਜੁੜ ਕੇ ਫਾਇਦਾ ਉਠਾ ਰਹੀਆਂ ਹਨ ।