ਮਿੰਦੋ ਤਸੀਲਦਾਰਨੀ ਦਾ ਟਾਈਟਲ ਟ੍ਰੈਕ ਹੋਇਆ ਰਿਲੀਜ਼, ਟਾਈਟਲ ਟ੍ਰੈਕ ‘ਚ ਮਿੰਦੋ ਨੇ ਕੱਢੇ ਵੱਟ

ਮਿੰਦੋ ਤਸੀਲਦਾਰਨੀ ਦਾ ਟਾਈਟਲ ਟ੍ਰੈਕ ਰਿਲੀਜ਼ ਹੋ ਚੁੱਕਿਆ ਹੈ ਜੋ ਕਿ ਬਹੁਤ ਸ਼ਾਨਦਾਰ ਤਰੀਕੇ ਨਾਲ ਬਣਾਇਆ ਗਿਆ ਹੈ ।ਇਸ ਗੀਤ ਨੂੰ ਬਹੁਤ ਹੀ ਖ਼ੂਬਸੂਰਤ ਤਰੀਕੇ ਨਾਲ ਗਾਇਆ ਸੰਦੀਪ ਥਿੰਦ ਨੇ  ਜਦਕਿ ਗੀਤ ਦੇ ਬੋਲ ਲਿਖੇ ਨੇ ਕੁਲਦੀਪ ਕੰਡਿਆਰਾ ਨੇ  । ਇਸ ਗੀਤ ‘ਚ ਫ਼ਿਲਮ ‘ਚ ਕੰਮ ਕਰਨ ਵਾਲੀਆਂ ਦੋਵੇਂ ਜੋੜੀਆਂ ਯਾਨੀ ਕਿ ਕਰਮਜੀਤ ਅਨਮੋਲ ਅਤੇ ਕਵਿਤਾ ਕੌਸ਼ਿਕ , ਰਾਜਵੀਰ ਜਵੰਦਾ ਅਤੇ ਈਸ਼ਾ ਰਿਖੀ ਨਜ਼ਰ ਆ ਰਹੇ ਹਨ ।

ਹੋਰ ਵੇਖੋ:ਮਿੰਦੋ ਤਸੀਲਦਾਰਨੀ’ ਇਹਨਾਂ ਕਾਰਨਾਂ ਕਰਕੇ ਬਾਕਸ ਆਫ਼ਿਸ ‘ਤੇ ਹੋ ਸਕਦੀ ਹੈ ਹਿੱਟ

ਇਹ ਫ਼ਿਲਮ 28 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਜਿਸ ਨੂੰ ਲੈ ਕੇ ਸਟਾਰ ਕਾਸਟ ਪੱਬਾਂ ਭਾਰ ਹੈ । ਇਸ ਗੀਤ ਨੂੰ ਬਹੁਤ ਖ਼ੂਬਸੂਰਤ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਜੈਸਨ ਥਿੰਦ ਨੇ ।

https://www.instagram.com/p/By_80H3Bdo5/

ਪੰਜਾਬੀ ਅਦਾਕਾਰਾ ਈਸ਼ਾ ਰਿਖੀ ਜਿਹੜੇ 28 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ‘ਮਿੰਦੋ ਤਸੀਲਦਾਰਨੀ’ ‘ਚ ਜੀਤੋ ਨਾਮ ਦਾ ਕਿਰਦਾਰ ਨਿਭਾ ਰਹੇ ਹਨ। ਈਸ਼ਾ ਇਸ ਫ਼ਿਲਮ ‘ਚ ਰਾਜਵੀਰ ਜਵੰਦਾ ਦੇ ਨਾਲ ਲੀਡ ਰੋਲ ‘ਚ ਨਜ਼ਰ ਆਉਣ ਜਾ ਰਹੇ ਹਨ।ਦੱਸ ਦਈਏ ਮਿੰਦੋ ਤਸੀਲਦਾਰਨੀ ਫ਼ਿਲਮ ‘ਚ ਕਰਮਜੀਤ ਅਨਮੋਲ ਅਤੇ ਕਵਿਤਾ ਕੌਸ਼ਿਕ  ਮੁੱਖ ਭੂਮਿਕਾ ਨਿਭਾ ਰਹੇ ਹਨ।

https://www.instagram.com/p/By-MFFRBdi0/