ਸਾਬਕਾ ਕ੍ਰਿਕੇਟਰ ਸਚਿਨ ਤੇਂਦੁਲਕਰ ਪਤਨੀ ਨਾਲ ਪਹੁੰਚੇ ਸ਼੍ਰੀ ਹਰਿਮੰਦਰ ਸਾਹਿਬ,  ਦੇਖੋ ਵੀਡਿਓ 

ਸਾਬਕਾ ਕ੍ਰਿਕੇਟਰ ਸਚਿਨ ਤੇਂਦੁਲਕਰ ਅਤੇ ਉਹਨਾਂ ਦੀ ਪਤਨੀ ਨੇ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਹੈ । ਸ਼੍ਰੀ ਦਰਬਾਰ ਸਾਹਿਬ ਪਹੁੰਚਣ ਤੇ ਸਚਿਨ ਅਤੇ ਉਨ੍ਹਾਂ ਦੀ ਪਤਨੀ ਨੇ ਕੜਾਹ ਪ੍ਰਸਾਦ ਦੀ ਦੇਗ ਵੀ ਕਰਵਾਈ। ਸਚਿਨ ਦੀ ਜ਼ਿੰਦਗੀ ਵਿੱਚ ਇਹ ਪਹਿਲਾ ਮੌਕਾ ਸੀ ਕਿ ਉਹ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸਨ ।

Tendulkar offer prayers at Golden Temple
Tendulkar offer prayers at Golden Temple

ਖਬਰਾਂ ਦੀ ਮੰਨੀਏ ਤਾਂ ਸਚਿਨ ਆਪਣੇ ਕਿਸੇ ਰਿਸ਼ਤੇਦਾਨ ਦੇ ਵਿਆਹ ਵਿੱਚ ਸ਼ਿਰਕਤ ਕਰਨ ਲਈ ਅੰਮ੍ਰਿਤਸਰ ਪੁੱਜੇ ਹੋਏ ਹਨ। ਇਸ ਸਭ ਦੇ ਚਲਦੇ ਸਚਿਨ ਤੇ ਉਨ੍ਹਾਂ ਪਤਨੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚ ਗਏ । ਸਚਿਨ ਨੇ ਆਪਣੇ ਇਸ ਦੌਰੇ ਦੌਰਾਨ ਮੀਡੀਆ ਤੋਂ ਦੂਰੀ ਬਣਾਈ ਰੱਖੀ ਤੇ ਉਹਨਾਂ ਨੇ ਕਿਸੇ ਵੀ ਪੱਤਰਕਾਰ ਨਾਲ ਗੱਲ ਕਰਨ ਤੋਂ ਗੁਰੇਜ਼ ਕੀਤਾ।